ਇਹ ਕਹਾਣੀ ਨਹੀਂ...!
ਇਕ ਜੰਗੀ ਕੈਦੀ, ਪ੍ਰੋਫੈਸਰ
- ਅਰੁੰਧਤੀ ਰਾਏ
ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਵਿਚ ਅੰਗਰੇਜ਼ੀ ਦੇ ਲੈਕਚਰਾਰ ਡਾ. ਜੀ.ਐੱਨ. ਸਾਈਬਾਬਾ ਨੂੰ ਕੰਮ ਤੋਂ ਘਰ ਮੁੜਦੇ ਸਮੇਂ ਅਣਪਛਾਤੇ ਲੋਕਾਂ ਵੱਲੋਂ ਅਗਵਾ ਕਰ ਲਏ ਜਾਣ ਨੂੰ 9 ਮਈ 2015 ਨੂੰ ਇਕ ਵਰ੍ਹਾ ਹੋ ਗਿਆ। ਜਦੋਂ ਪਤੀ ਲਾਪਤਾ ਹੋ ਗਿਆ ਅਤੇ ਉਸ ਦਾ ਫ਼ੋਨ ਨਹੀਂ ਸੀ ਲੱਗ ਰਿਹਾ ਤਾਂ ਡਾ. ਸਾਈਬਾਬਾ ਦੀ ਪਤਨੀ ਵਸੰਤਾ ਨੇ ਮੁਕਾਮੀ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ। ਅੱਗੇ ਚੱਲ ਕੇ ਉਨ੍ਹਾਂ ਅਣਪਛਾਤੇ ਅਗਵਾਕਾਰਾਂ ਨੇ ਆਪਣੀ ਸ਼ਨਾਖ਼ਤ ਮਹਾਰਾਸ਼ਟਰ ਪੁਲਸ ਵਜੋਂ ਕਰਵਾਈ ਅਤੇ ਦੱਸਿਆ ਕਿ ਉਹ ਅਗਵਾ ਇਕ ਗ੍ਰਿਫ਼ਤਾਰੀ ਸੀ।
ਆਖ਼ਿਰ ਉਸ ਨੂੰ ਇੰਞ ਅਗਵਾ ਕਿਉਂ ਕਰਨਾ ਪਿਆ, ਜਦਕਿ ਉਹ ਉਸ ਨੂੰ ਰਸਮੀ ਤੌਰ 'ਤੇ ਵੀ ਗ੍ਰਿਫ਼ਤਾਰ ਕਰ ਸਕਦੇ ਸਨ? ਉਸ ਪ੍ਰੋਫੈਸਰ ਨੂੰ ਜੋ ਵੀਲ੍ਹ ਚੇਅਰ ਉਪਰ ਹੀ ਚਲਦਾ ਹੈ, ਕਿਉਂਕਿ ਜਦੋਂ ਉਹ ਪੰਜ ਸਾਲ ਦਾ ਸੀ, ਓਦੋਂ ਤੋਂ ਹੀ ਉਸ ਦਾ ਲੱਕ ਤੋਂ ਹੇਠਲਾ ਹਿੱਸਾ ਨਕਾਰਾ ਹੈ। ਇਸ ਦੇ ਕਾਰਨ ਦੋ ਹਨ: ਪਹਿਲਾ ਉਹ ਆਪਣੀਆਂ ਪਹਿਲੀਆਂ ਫੇਰੀਆਂ ਤੋਂ ਜਾਣਦੇ ਸੀ ਕਿ ਜੇ ਉਹ ਦਿੱਲੀ ਯੂਨੀਵਰਸਿਟੀ ਵਿਚ ਉਸ ਦੇ ਘਰੋਂ ਉਸ ਨੂੰ ਚੁੱਕਣਗੇ ਤਾਂ ਉਨ੍ਹਾਂ ਨੂੰ ਗੁੱਸੇ ਨਾਲ ਭਰੇ ਲੋਕਾਂ ਦੇ ਹਜ਼ੂਮ ਦਾ ਸਾਹਮਣਾ ਕਰਨਾ ਪਵੇਗਾ। ਉਹ ਪ੍ਰੋਫੈਸਰ, ਕਾਰਕੁੰਨ ਅਤੇ ਵਿਦਿਆਰਥੀ ਜੋ ਪ੍ਰੋਫੈਸਰ ਸਾਈਬਾਬਾ ਨਾਲ ਪਿਆਰ ਕਰਦੇ ਹਨ ਅਤੇ ਉਸ ਨੂੰ ਪਸੰਦ ਕਰਦੇ ਹਨ, ਸਿਰਫ਼ ਇਸ ਲਈ ਨਹੀਂ ਕਿ ਉਹ ਇਕ ਸਮਰਪਿਤ ਅਧਿਆਪਕ ਹੈ, ਸਗੋਂ ਇਕ ਦੀ ਇਕ ਵਜ੍ਹਾ ਦੁਨੀਆ ਦੇ ਬਾਰੇ ਵਿਚ ਉਸ ਦਾ ਬੇਖ਼ੌਫ਼ ਸਿਆਸੀ ਨਜ਼ਰੀਆ ਵੀ ਹੈ। ਦੂਜਾ, ਅਗਵਾ ਕਰਨ ਨਾਲ ਇਹ ਪ੍ਰਭਾਵ ਬਣੇਗਾ ਜਿਵੇਂ ਮਹਿਜ਼ ਆਪਣੀ ਮੁਸਤੈਦੀ ਅਤੇ ਦਲੇਰੀ ਨਾਲ ਹੀ ਉਨ੍ਹਾਂ ਨੇ ਇਕ ਖ਼ਤਰਨਾਕ ਦਹਿਸ਼ਤਗਰਦ ਦਾ ਸੁਰਾਗ਼ ਲਾ ਕੇ ਉਸ ਨੂੰ ਦਬੋਚ ਲਿਆ ਹੋਵੇ। ਹਾਲਾਂਕਿ ਸੱਚਾਈ ਕਿਤੇ ਜ਼ਿਆਦਾ ਨੀਰਸ ਹੈ। ਸਾਡੇ ਵਿੱਚੋਂ ਅਨੇਕ ਲੋਕਾਂ ਨੂੰ ਲੰਮੇ ਸਮੇਂ ਤੋਂ ਖ਼ਦਸ਼ਾ ਸੀ ਕਿ ਪ੍ਰੋਫੈਸਰ ਸਾਈਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਈ ਮਹੀਨਿਆਂ ਤੋਂ ਇਹ ਆਮ ਚਰਚਾ ਸੀ। ਇਨ੍ਹਾਂ ਮਹੀਨਿਆਂ ਵਿਚ ਕਦੇ ਵੀ, ਅਗਵਾ ਕੀਤੇ ਜਾਣ ਦੇ ਦਿਨ ਤਕ ਵੀ ਉਸ ਦੇ ਜਾਂ ਕਿਸੇ ਹੋਰ ਦੇ ਇਹ ਖ਼ਿਆਲ ਵਿਚ ਨਹੀਂ ਆਇਆ ਕਿ ਇਸ ਦਾ ਸਾਹਮਣਾ ਕਰਨ ਦੀ ਬਜਾਏ ਉਹ ਕੁਛ ਹੋਰ ਕਰੇ। ਦਰਅਸਲ, ਇਸ ਦੌਰਾਨ ਉਸ ਨੇ ਜ਼ਿਆਦਾ ਮਿਹਨਤ ਕੀਤੀ ਅਤੇ ਪਾਲਿਟਿਕਸ ਆਫ ਦ ਡਿਸਪਲਿਨ ਆਫ ਇੰਡੀਅਨ ਇੰਗਲਿਸ਼ ਰਾਈਟਿੰਗ (ਹਿੰਦੁਸਤਾਨੀ ਅੰਗਰੇਜ਼ੀ ਲੇਖਣੀ ਵਿਚ ਅਨੁਸ਼ਾਸਨ ਦੀ ਸਿਆਸਤ) ਉਪਰ ਆਪਣਾ ਪੀ ਐੱਚ ਡੀ ਦਾ ਕੰਮ ਨੇਪਰੇ ਚਾੜ੍ਹਿਆ।
ਸਾਨੂੰ ਕਿਉਂ ਲੱਗਿਆ ਸੀ ਕਿ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ? ਉਸ ਦਾ ਜੁਰਮ ਕੀ ਸੀ?
ਸਤੰਬਰ 2009 'ਚ, ਤੱਤਕਾਲੀ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਲਾਲ ਲਾਂਘੇ (ਰੈੱਡ ਕਾਰੀਡੋਰ) ਵਜੋਂ ਜਾਣੇ ਜਾਂਦੇ ਇਲਾਕੇ ਵਿਚ, ਆਪਰੇਸ਼ਨ ਗ੍ਰੀਨ ਹੰਟ ਨਾਂਅ ਦੀ ਜੰਗ ਦਾ ਐਲਾਨ ਕੀਤਾ ਸੀ। ਇਹ ਕਿਹਾ ਗਿਆ ਕਿ ਇਹ ਮੱਧ ਭਾਰਤ ਦੇ ਜੰਗਲਾਂ ਵਿਚ ਮਾਓਵਾਦੀ 'ਦਹਿਸ਼ਤਗਰਦਾਂ' ਦੇ ਖ਼ਿਲਾਫ਼ ਨੀਮ-ਫ਼ੌਜੀ ਬਲਾਂ ਦੀ ਸਫ਼ਾਇਆ ਮੁਹਿੰਮ ਹੈ। ਦਰਅਸਲ ਇਹ ਉਸ ਲੜਾਈ ਦਾ ਸਰਕਾਰੀ ਨਾਂਅ ਸੀ, ਜੋ ਰਾਜ ਦੇ ਬਣਾਏ ਕਾਤਲ ਗਰੋਹਾਂ (ਬਸਤਰ ਵਿਚ ਸਲਵਾ ਜੁਡੂਮ ਅਤੇ ਹੋਰ ਸੂਬਿਆਂ ਵਿਚ ਬੇਨਾਮ) ਵੱਲੋਂ ਦੁਸ਼ਮਣ ਦੇ ਕੰਮ ਆਉਣ ਵਾਲੀ ਹਰ ਚੀਜ਼ ਨੂੰ ਤਬਾਹ ਕਰਨ ਦੀ ਲੜਾਈ ਰਹੀ ਹੈ। ਉਨ੍ਹਾਂ ਨੂੰ ਦਿੱਤਾ ਗਿਆ ਹੁਕਮ, ਜੰਗਲ ਨੂੰ ਇਸ ਦੇ ਖ਼ਰੂਦੀ ਬਾਸ਼ਿੰਦਿਆਂ ਤੋਂ ਖਾਲੀ ਕਰਾਉਣ ਦਾ ਸੀ, ਤਾਂ ਕਿ ਖਾਣਾਂ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਕੰਮਾਂ ਵਿਚ ਲੱਗੀਆਂ ਕਾਰਪੋਰੇਸ਼ਨ ਆਪਣੇ ਰੁਕੇ ਹੋਏ ਪ੍ਰੋਜੈਕਟਾਂ ਨੂੰ ਅੱਗੇ ਵਧਾ ਸਕਣ। ਇਸ ਤੱਥ ਨਾਲ ਓਦੋਂ ਦੀ ਯੂ.ਪੀ.ਏ. ਹਕੂਮਤ ਨੂੰ ਪ੍ਰੇਸ਼ਾਨੀ ਹੋਈ ਕਿ ਆਦਿਵਾਸੀ ਜ਼ਮੀਨ ਨੂੰ ਨਿੱਜੀ ਕੰਪਨੀਆਂ ਦੇ ਹੱਥ ਵੇਚਣਾ ਗ਼ੈਰਕਾਨੂੰਨੀ ਅਤੇ ਗ਼ੈਰਸੰਵਿਧਾਨਕ ਹੈ। (ਮੌਜੂਦਾ ਹਕੂਮਤ ਦਾ ਨਵਾਂ ਭੋਇੰ ਗ੍ਰਹਿਣ ਬਿੱਲ ਉਸ ਗ਼ੈਰ-ਕਾਨੂੰਨੀ ਨੂੰ ਕਾਨੂੰਨੀ ਵਿਚ ਬਦਲਣ ਦੀ ਤਜਵੀਜ਼ ਹੀ ਹੈ।) ਕਾਤਲ ਗਰੋਹਾਂ ਦੇ ਨਾਲ-ਨਾਲ ਹਜ਼ਾਰਾਂ ਨੀਮ-ਫ਼ੌਜੀ ਤਾਕਤਾਂ ਨੇ ਹਮਲਾ ਕੀਤਾ, ਪਿੰਡ ਸਾੜੇ, ਪੇਂਡੂਆਂ ਦੇ ਕਤਲ ਕੀਤੇ ਅਤੇ ਔਰਤਾਂ ਨਾਲ ਜਬਰ-ਜ਼ਨਾਹ ਕੀਤੇ। ਦਹਿ-ਹਜ਼ਾਰਾਂ ਆਦਿਵਾਸੀਆਂ ਨੂੰ ਆਪਣੇ ਘਰ-ਬਾਰ ਛੱਡ ਕੇ ਜੰਗਲਾਂ ਵਿਚ ਖੁੱਲ੍ਹੇ ਆਸਮਾਨ ਹੇਠ ਪਨਾਹ ਲੈਣ ਲਈ ਮਜਬੂਰ ਕੀਤਾ ਗਿਆ। ਇਸ ਬੇਰਹਿਮੀ ਦੇ ਖ਼ਿਲਾਫ਼ ਜਵਾਬੀ ਕਾਰਵਾਈ ਕਰਦੇ ਹੋਏ ਸੈਂਕੜੇ ਸਥਾਨਕ ਲੋਕ ਲੋਕ-ਮੁਕਤੀ ਛਾਪਾਮਾਰ ਫ਼ੌਜ ਵਿਚ ਜਾ ਰਲੇ, ਜੋ ਸੀ.ਪੀ.ਆਈ. (ਮਾਓਵਾਦੀ) ਨੇ ਬਣਾਈ ਹੈ। ਇਹ ਉਹ ਪਾਰਟੀ ਹੈ, ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੇ ਆਪਣੇ ਮਸ਼ਹੂਰ ਕਥਨ ਵਿਚ ਹਿੰਦੁਸਤਾਨ ਦੀ 'ਅੰਦਰੂਨੀ ਸੁਰੱਖਿਆ ਲਈ ਇੱਕੋ-ਇਕ ਸਭ ਤੋਂ ਵੱਡਾ ਖ਼ਤਰਾ' ਦੱਸਿਆ ਸੀ। ਹੁਣ ਵੀ ਇਸ ਸਮੁੱਚੇ ਇਲਾਕੇ ਵਿਚ ਜੋ ਉਥਲ-ਪੁਥਲ ਦੀ ਹਾਲਤ ਹੈ, ਉਸ ਨੂੰ ਖ਼ਾਨਾਜੰਗੀ ਕਿਹਾ ਜਾ ਸਕਦਾ ਹੈ।
ਜਿਵੇਂ ਕਿ ਕਿਸੇ ਵੀ ਲੰਮੇ ਲੋਕ-ਯੁੱਧ ਵਿਚ ਹੁੰਦਾ ਹੈ, ਹਾਲਾਤ ਸਿੱਧੇ-ਸਰਲ ਹੋਣ ਤੋਂ ਕਿਤੇ ਦੂਰ ਹਨ। ਟਾਕਰੇ ਵਿਚ ਜਿੱਥੇ ਕੁਛ ਲੋਕਾਂ ਨੇ ਚੰਗੀ ਲੜਾਈ ਲੜਨੀ ਜਾਰੀ ਰੱਖੀ ਹੈ, ਕੁਛ ਹੋਰ ਲੋਕ ਮੌਕਾਪ੍ਰਸਤ, ਰੰਗਦਾਰੀ ਵਸੂਲਣ ਵਾਲੇ ਅਤੇ ਮਾਮੂਲੀ ਮੁਜਰਿਮ ਬਣ ਚੁੱਕੇ ਹਨ। ਦੋਵਾਂ ਸਮੂਹਾਂ ਵਿਚ ਫ਼ਰਕ ਕਰ ਸਕਣਾ ਹਮੇਸ਼ਾ ਆਸਾਨ ਨਹੀਂ ਹੁੰਦਾ ਅਤੇ ਇਹ ਉਨ੍ਹਾਂ ਨੂੰ ਇਕ ਹੀ ਰੰਗ ਵਿਚ ਪੇਸ਼ ਕੀਤੇ ਜਾਣ ਨੂੰ ਸੁਖਾਲਾ ਬਣਾ ਦਿੰਦਾ ਹੈ। ਜਬਰ ਦੀਆਂ ਖ਼ੌਫ਼ਨਾਕ ਘਟਨਾਵਾਂ ਹੋਈਆਂ ਹਨ। ਇਕ ਤਰ੍ਹਾਂ ਦੇ ਜਬਰ ਨੂੰ ਦਹਿਸ਼ਤਗਰਦੀ ਕਿਹਾ ਜਾਂਦਾ ਹੈ ਅਤੇ ਦੂਜੇ ਨੂੰ ਤਰੱਕੀ।
2010 ਅਤੇ 2011 ਵਿਚ ਜਦੋਂ ਅਪਰੇਸ਼ਨ ਗ੍ਰੀਨ ਹੰਟ ਦਾ ਸਭ ਤੋਂ ਬੇਰਹਿਮ ਦੌਰ ਸੀ, ਇਸ ਦੇ ਖ਼ਿਲਾਫ਼ ਮੁਹਿੰਮ ਵਿਚ ਤੇਜ਼ੀ ਆਈ। ਕਈ ਸ਼ਹਿਰਾਂ ਵਿਚ ਜਨਤਕ ਇਕੱਠ ਅਤੇ ਰੈਲੀਆਂ ਹੋਈਆਂ। ਜਿਉਂ ਜਿਉਂ ਜੰਗਲ ਵਿਚ ਹੋਣ ਵਾਲੀਆਂ ਘਟਨਾਵਾਂ ਦੀ ਖ਼ਬਰ ਫੈਲਣ ਲੱਗੀ, ਕੌਮਾਂਤਰੀ ਮੀਡੀਆ ਨੇ ਇਸ ਵੱਲ ਧਿਆਨ ਦੇਣਾ ਸ਼ੁਰੂ ਕੀਤਾ। ਡਾ. ਜੀ.ਐੱਨ. ਸਾਈਬਾਬਾ ਉਨ੍ਹਾਂ ਮੁੱਖ ਲੋਕਾਂ ਵਿੱਚੋਂ ਇਕ ਸਨ, ਜਿਨ੍ਹਾਂ ਨੇ ਅਪਰੇਸ਼ਨ ਗ੍ਰੀਨ ਹੰਟ ਦੇ ਖ਼ਿਲਾਫ਼ ਇਕ ਜਨਤਕ ਅਤੇ ਪੂਰੀ ਤਰ੍ਹਾਂ ਨਾਲ ਖੁੱਲ੍ਹੀ ਮੁਹਿੰਮ ਲਾਮਬੰਦ ਕੀਤੀ ਸੀ। ਘੱਟੋ-ਘੱਟ ਆਰਜ਼ੀ ਤੌਰ 'ਤੇ ਹੀ, ਉਹ ਮੁਹਿੰਮ ਕਾਮਯਾਬ ਹੋਈ। ਸ਼ਰਮਿੰਦਗੀ ਨਾਲ ਹਕੂਮਤ ਨੂੰ ਇਹ ਢੌਂਗ ਰਚਣਾ ਪਿਆ ਕਿ ਅਪਰੇਸ਼ਨ ਗ੍ਰੀਨ ਹੰਟ ਨਾਂਅ ਦੀ ਕੋਈ ਸ਼ੈਅ ਨਹੀਂ ਹੈ ਕਿ ਇਹ ਮਹਿਜ਼ ਮੀਡੀਆ ਦੀ ਬਣਾਈ ਹੋਈ ਗੱਲ ਹੈ। (ਬੇਸ਼ੱਕ ਆਦਿਵਾਸੀ ਜ਼ਮੀਨ ਉਪਰ ਹਮਲਾ ਜਾਰੀ ਹੈ, ਜਿਸ ਦੇ ਬਾਰੇ ਜ਼ਿਆਦਾਤਰ ਕੋਈ ਖ਼ਬਰ ਨਹੀਂ ਆਉਂਦੀ, ਕਿਉਂਕਿ ਹੁਣ ਇਹ ਇਕ ਬੇਨਾਮ ਅਪਰੇਸ਼ਨ ਹੈ। ਇਕ ਮਾਓਵਾਦੀ ਹਮਲੇ ਵਿਚ ਮਾਰੇ ਗਏ ਸਲਵਾ ਜੁਡੂਮ ਦੇ ਬਾਨੀ ਮਹਿੰਦਰ ਕਰਮਾ ਦੇ ਪੁੱਤਰ ਸ਼ਵਿੰਦਰ ਕਰਮਾ ਨੇ ਪੰਜ ਮਈ 2015 ਨੂੰ ਸਲਵਾ ਜੁਡੂਮ-2 ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦੇ ਬਾਵਜੂਦ ਕੀਤਾ ਗਿਆ, ਜਿਸ ਵਿਚ ਅਦਾਲਤ ਨੇ ਸਲਵਾ ਜੁਡੂਮ-1 ਨੂੰ ਗ਼ੈਰਕਾਨੂੰਨੀ ਤੇ ਗ਼ੈਰਸੰਵਿਧਾਨਕ ਐਲਾਨਿਆ ਸੀ ਅਤੇ ਇਸ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ।)
ਅਪਰੇਸ਼ਨ ਬੇਨਾਮ ਵਿਚ, ਜਿਹੜਾ ਕੋਈ ਵੀ ਰਾਜ ਦੀ ਨੀਤੀ ਦੀ ਆਲੋਚਨਾ ਕਰਦਾ ਹੈ, ਜਾਂ ਉਸ ਨੂੰ ਲਾਗੂ ਕਰਨ ਵਿਚ ਅੜਿੱਕਾ ਖੜ੍ਹਾ ਕਰਦਾ ਹੈ, ਉਸ ਨੂੰ ਮਾਓਵਾਦੀ ਕਿਹਾ ਜਾਂਦਾ ਹੈ। ਇਸ ਤਰ੍ਹਾਂ ਮਾਓਵਾਦੀ ਕਰਾਰ ਦਿੱਤੇ ਗਏ ਹਜ਼ਾਰਾਂ ਦਲਿਤ ਅਤੇ ਆਦਿਵਾਸੀ, ਦੇਸ਼ਧ੍ਰੋਹ ਅਤੇ ਰਾਜ ਦੇ ਖ਼ਿਲਾਫ਼ ਜੰਗ ਛੇੜਨ ਵਰਗੇ ਜੁਰਮਾਂ ਦੇ ਬੇਸਿਰ-ਪੈਰ ਇਲਜ਼ਾਮਾਂ ਨਾਲ ਗ਼ੈਰਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਦੇ ਤਹਿਤ ਜੇਲ੍ਹ ਵਿਚ ਬੰਦ ਹਨ। ਯੂ.ਏ.ਪੀ.ਏ. ਇਕ ਐਸਾ ਕਾਨੂੰਨ ਹੈ ਕਿ ਜੇ ਮਹਿਜ਼ ਇਸ ਨੂੰ ਵਰਤੋਂ ਵਿਚ ਲਿਆਂਦਾ ਜਾਣਾ ਐਨਾ ਤ੍ਰਾਸਦਿਕ ਨਾ ਹੁੰਦਾ, ਤਾਂ ਇਸ ਨੂੰ ਦੇਖ ਕੇ ਕਿਸੇ ਵੀ ਸਮਝਦਾਰ ਇਨਸਾਨ ਦਾ ਹਾਸਾ ਬੰਦ ਨਹੀਂ ਸੀ ਹੋਣਾ। ਇਕ ਪਾਸੇ, ਜਦੋਂ ਪਿੰਡ ਵਾਲੇ ਕਾਨੂੰਨੀ ਮਦਦ ਅਤੇ ਇਨਸਾਫ਼ ਦੀ ਉਮੀਦ ਤੋਂ ਬਿਨਾਂ ਵਰ੍ਹਿਆਂ ਤੱਕ ਜੇਲ੍ਹ ਵਿਚ ਸੜਦੇ ਰਹਿੰਦੇ ਹਨ, ਅਕਸਰ ਹੀ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਉਪਰ ਕਿਸ ਜੁਰਮ ਦਾ ਇਲਜ਼ਾਮ ਹੈ, ਦੂਜੇ ਪਾਸੇ ਹੁਣ ਹਕੂਮਤ ਨੇ ਆਪਣੀ ਨਜ਼ਰ ਸ਼ਹਿਰਾਂ ਵਿਚ ਉਨ੍ਹਾਂ ਵੱਲ ਮੋੜ ਲਈ ਹੈ, ਜਿਸ ਨੂੰ ਇਹ 'ਓ ਜੀ ਡਬਲਯੂ' ਭਾਵ ਖੁੱਲ੍ਹੇਆਮ ਕੰਮ ਕਰਨ ਵਾਲੇ ਕਾਰਕੁੰਨ (ਓਵਰ ਗਰਾਊਂਡ ਵਰਕਰ) ਕਹਿੰਦੀ ਹੈ।
ਗ੍ਰਹਿ ਮੰਤਰਾਲੇ ਨੇ 2013 ਵਿਚ ਸੁਪਰੀਮ ਕੋਰਟ ਵਿਚ ਦਾਖ਼ਲ ਆਪਣੇ ਹਲਫ਼ਨਾਮੇ ਵਿਚ ਆਪਣੇ ਇਰਾਦੇ ਸਾਫ਼-ਸਾਫ਼ ਜ਼ਾਹਰ ਕੀਤੇ ਸਨ। ਉਸ ਵਿਚ ਕਿਹਾ ਗਿਆ ਸੀ: 'ਕਸਬਿਆਂ ਤੇ ਸ਼ਹਿਰਾਂ ਵਿਚ ਸੀ.ਪੀ.ਆਈ. (ਮਾਓਵਾਦੀ) ਦੇ ਵਿਚਾਰਕਾਂ ਅਤੇ ਹਮਾਇਤੀਆਂ ਨੇ ਰਾਜ ਦਾ ਨਕਸ਼ਾ ਵਿਗਾੜ ਕੇ ਪੇਸ਼ ਕਰਨ ਲਈ ਜਥੇਬੰਦ ਅਤੇ ਸਿਲਸਿਲੇਵਾਰ ਪ੍ਰਚਾਰ ਵਿੱਢਿਆ ਹੋਇਆ ਹੈ.... ਇਹ ਉਹ ਵਿਚਾਰਕ ਹਨ, ਜਿਨ੍ਹਾਂ ਨੇ ਮਾਓਵਾਦੀ ਲਹਿਰ ਨੂੰ ਜ਼ਿੰਦਾ ਰੱਖਿਆ ਹੋਇਆ ਹੈ ਅਤੇ ਕਈ ਪੱਖਾਂ ਤੋਂ ਤਾਂ ਇਹ ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ ਦੇ ਕਾਡਰਾਂ ਤੋਂ ਵੀ ਜ਼ਿਆਦਾ ਖ਼ਤਰਨਾਕ ਹਨ।'
ਡਾ. ਸਾਈਬਾਬਾ ਹਾਜ਼ਿਰ ਹੋ
ਜਦੋਂ ਉਸ ਦੇ ਬਾਰੇ ਵਿਚ ਸਾਫ਼ ਤੌਰ 'ਤੇ ਮਨਘੜਤ ਅਤੇ ਵਧਾ-ਚੜ੍ਹਾ ਕੇ ਅਨੇਕਾਂ ਖ਼ਬਰਾਂ ਛਪਣ ਲੱਗੀਆਂ, ਓਦੋਂ ਸਾਨੂੰ ਪਤਾ ਚਲ ਗਿਆ ਸੀ ਕਿ ਉਸ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। (ਜਿਥੇ ਉਨ੍ਹਾਂ ਦੇ ਕੋਲ ਅਸਲੀ ਸਬੂਤ ਨਹੀਂ ਸਨ, ਉਨ੍ਹਾਂ ਦੇ ਕੋਲ ਅਜ਼ਮਾਇਆ ਹੋਇਆ ਇਕ ਹੋਰ ਸਭ ਤੋਂ ਬਿਹਤਰ ਤਰੀਕਾ ਸੀ। ਉਹ ਇਹ ਕਿ ਆਪਣੇ ਸ਼ਿਕਾਰ ਦੇ ਬਾਰੇ ਸ਼ੱਕੀ ਮਾਹੌਲ ਬਣਾ ਦਿਓ।)
12 ਸਤੰਬਰ 2013 ਨੂੰ ਉਸ ਦੇ ਘਰ ਪੰਜਾਹ ਪੁਲਸੀਆਂ ਨੇ ਛਾਪਾ ਮਾਰਿਆ। ਉਨ੍ਹਾਂ ਕੋਲ ਮਹਾਰਾਸ਼ਟਰ ਦੇ ਇਕ ਨਿੱਕੇ ਜਹੇ ਸ਼ਹਿਰ ਅਹੇਰੀ ਦੇ ਮੈਜਿਸਟਰੇਟ ਵੱਲੋਂ ਚੋਰੀ ਕੀਤਾ ਸਾਮਾਨ ਬਰਾਮਦ ਕਰਨ ਲਈ ਜਾਰੀ ਕੀਤੇ ਤਲਾਸ਼ੀ ਵਾਰੰਟ ਸਨ। ਚੋਰੀ ਦਾ ਕੋਈ ਸਾਮਾਨ ਤਾਂ ਉਨ੍ਹਾਂ ਨੂੰ ਨਹੀਂ ਮਿਲਿਆ, ਸਗੋਂ ਉਹ ਉਨ੍ਹਾਂ ਦਾ ਸਾਮਾਨ ਚੁੱਕ ਕੇ (ਚੁਰਾ ਕੇ?) ਲੈ ਗਏ। ਉਨ੍ਹਾਂ ਦਾ ਨਿੱਜੀ ਲੈਪਟਾਪ, ਹਾਰਡ ਡਿਸਕ ਅਤੇ ਪੈਨ ਡਰਾਈਵਜ਼। ਦੋ ਹਫ਼ਤੇ ਪਿੱਛੋਂ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਸੁਹਾਸ ਬਵਾਚੇ ਨੇ ਡਾ. ਸਾਈਬਾਬਾ ਨੂੰ ਫ਼ੋਨ ਕੀਤਾ ਅਤੇ ਹਾਰਡ ਡਿਸਕ ਖੋਲ੍ਹਣ ਲਈ ਉਸ ਤੋਂ ਪਾਸਵਰਡ ਪੁੱਛੇ। ਡਾ. ਸਾਈਬਾਬਾ ਨੇ ਉਨ੍ਹਾਂ ਨੂੰ ਪਾਸਵਰਡ ਦੱਸ ਦਿੱਤੇ। 9 ਜਨਵਰੀ 2014 ਨੂੰ ਪੁਲਸ ਦੀ ਇਕ ਟੋਲੀ ਨੇ ਉਸ ਦੇ ਘਰ ਆ ਕੇ ਘੰਟਿਆਂਬੱਧੀ ਤਫ਼ਤੀਸ਼ ਕੀਤੀ। 9 ਮਈ ਨੂੰ ਉਨ੍ਹਾਂ ਨੇ ਉਸ ਨੂੰ ਅਗਵਾ ਕਰ ਲਿਆ। ਉਸੇ ਰਾਤ ਉਹ ਉਸ ਨੂੰ ਪਹਿਲਾਂ ਨਾਗਪੁਰ ਤੇ ਫਿਰ ਅਹੇਰੀ ਲੈ ਗਏ ਅਤੇ ਫਿਰ ਨਾਗਪੁਰ ਮੋੜ ਲਿਆਏ। ਸੈਂਕੜੇ ਪੁਲਸੀਆਂ, ਜੀਪਾਂ ਅਤੇ ਬਾਰੂਦੀ ਸੁਰੰਗ ਵਿਰੋਧੀ ਗੱਡੀਆਂ ਦੇ ਕਾਫ਼ਲੇ ਦੇ ਪਹਿਰੇ ਹੇਠ। ਉਸ ਨੂੰ ਨਾਗਪੁਰ ਕੇਂਦਰੀ ਜੇਲ੍ਹ ਵਿਚ, ਇਸ ਦੇ ਬਦਨਾਮ ਅੰਡਾ ਸੈੱਲ ਵਿਚ ਕੈਦ ਕੀਤਾ ਗਿਆ, ਜਿਥੇ ਉਸ ਦਾ ਨਾਂਅ ਸਾਡੇ ਮੁਲਕ ਦੇ ਜੇਲ੍ਹਾਂ ਵਿਚ ਡੱਕੇ, ਸੁਣਵਾਈ ਦੀ ਉਡੀਕ ਕਰ ਰਹੇ ਤਿੰਨ ਲੱਖ ਲੋਕਾਂ ਦੇ ਹਜ਼ੂਮ ਵਿਚ ਸ਼ੁਮਾਰ ਹੋ ਗਿਆ। ਹੰਗਾਮੇ ਭਰੇ ਇਸ ਪੂਰੇ ਨਾਟਕ ਦੌਰਾਨ ਉਸ ਦੀ ਵੀਲ੍ਹ ਚੇਅਰ ਟੁੱਟ ਗਈ। ਡਾ. ਸਾਈਬਾਬਾ ਦੀ ਜਿਸ ਤਰ੍ਹਾਂ ਦੀ ਹਾਲਤ ਹੈ, ਉਸ ਨੂੰ '90 ਫ਼ੀਸਦੀ ਅਪਾਹਜ' ਕਿਹਾ ਜਾਂਦਾ ਹੈ। ਸਿਹਤ ਹੋਰ ਨਾ ਵਿਗੜੇ ਇਸ ਤੋਂ ਬਚਾਓ ਲਈ ਉਸ ਨੂੰ ਲਗਾਤਾਰ ਦੇਖਰੇਖ, ਫਿਜ਼ਿਓਥੈਰੇਪੀ ਅਤੇ ਦਵਾਈਆਂ ਦੀ ਜ਼ਰੂਰਤ ਰਹਿੰਦੀ ਹੈ। ਇਸ ਦੇ ਬਾਵਜੂਦ, ਉਸ ਨੂੰ ਇਕੱਲਤਾ ਵਾਲੀ ਕੋਠੜੀ ਵਿਚ ਸੁੱਟ ਦਿੱਤਾ ਗਿਆ ਜਿਥੇ ਟੱਟੀ-ਪੇਸ਼ਾਬ ਜਾਣ ਵਿਚ ਉਸ ਨੂੰ ਸਹਾਰਾ ਦੇਣ ਵਾਲਾ ਕੋਈ ਨਹੀਂ। ਉਸ ਨੂੰ ਆਪਣੇ ਹੱਥਾਂ ਤੇ ਪੈਰਾਂ ਦੇ ਸਹਾਰੇ ਰੀਂਘਣਾ ਪੈਂਦਾ ਹੈ। ਇਸ ਵਿੱਚੋਂ ਕੁਛ ਵੀ ਤਸੀਹਿਆਂ ਦੇ ਘੇਰੇ ਵਿਚ ਨਹੀਂ ਆਵੇਗਾ। ਬਿਲਕੁਲ ਨਹੀਂ। ਆਪਣੇ ਇਸ ਖ਼ਾਸ ਕੈਦੀ ਦੇ ਬਾਰੇ ਸਟੇਟ ਨੂੰ ਇਕ ਵੱਡਾ ਲਾਹਾ ਇਹ ਹੈ ਕਿ ਉਹ ਬਾਕੀ ਕੈਦੀਆਂ ਵਰਗਾ ਨਹੀਂ ਹੈ। ਉਸ ਨੂੰ ਬੇਰਹਿਮੀ ਨਾਲ ਤਸੀਹੇ ਦਿੱਤੇ ਜਾ ਸਕਦੇ ਹਨ, ਸ਼ਾਇਦ ਉਸ ਨੂੰ ਮਾਰਿਆ ਵੀ ਜਾ ਸਕਦਾ ਹੈ, ਅਤੇ ਐਸਾ ਕਰਨ ਲਈ ਕਿਸੇ ਨੂੰ ਉਸ ਉਪਰ ਉਂਗਲ ਚੁੱਕਣ ਦੀ ਵੀ ਲੋੜ ਨਹੀਂ ਹੈ।
ਅਗਲੀ ਸਵੇਰ ਨਾਗਪੁਰ ਦੇ ਅਖ਼ਬਾਰਾਂ ਦੇ ਪਹਿਲੇ ਸਫ਼ੇ ਉਪਰ ਜੋ ਤਸਵੀਰਾਂ ਛਪੀਆਂ ਉਨ੍ਹਾਂ ਵਿਚ ਮਹਾਰਾਸ਼ਟਰ ਪੁਲਸ ਦੀ ਭਾਰੀ ਹਥਿਆਰਬੰਦ ਪਾਰਟੀ ਨੇ ਆਪਣੀ ਜਿੱਤ ਦੀ ਨਿਸ਼ਾਨੀ ਦੇ ਨਾਲ ਪੂਰੀ ਸ਼ਾਨੋ-ਸ਼ੌਕਤ ਨਾਲ ਪੋਜ਼ ਦਿੱਤੇ ਹੋਏ ਸਨ-ਆਪਣੀ ਟੁੱਟੀ ਹੋਈ ਵੀਲ੍ਹ ਚੇਅਰ ਉਪਰ ਖ਼ਤਰਨਾਕ ਦਹਿਸ਼ਤਗਰਦ, ਜੰਗੀ ਕੈਦੀ ਪ੍ਰੋਫੈਸਰ।
ਉਸ ਉਪਰ ਯੂ.ਏ.ਪੀ.ਏ. ਦੇ ਇਨ੍ਹਾਂ ਸੈਕਸ਼ਨਾਂ ਤਹਿਤ ਇਲਜ਼ਾਮ ਲਗਾਏ ਗਏ: ਸੈਕਸ਼ਨ 13 (ਗ਼ੈਰਕਾਨੂੰਨੀ ਕਾਰਵਾਈਆਂ ਵਿਚ ਹਿੱਸਾ ਲੈਣਾ/ਉਸ ਦੀ ਹਮਾਇਤ ਕਰਨਾ/ਉਕਸਾਉਣਾ/ਉਸ ਨੂੰ ਅਮਲ ਵਿਚ ਲਿਆਉਣ ਲਈ ਭੜਕਾਉਣਾ), ਸੈਕਸ਼ਨ 18 (ਦਹਿਸ਼ਤਗਰਦ ਕਾਰਵਾਈ ਦੀ ਸਾਜ਼ਿਸ਼/ਕੋਸ਼ਿਸ਼ ਕਰਨਾ), ਸੈਕਸ਼ਨ 20 (ਇਕ ਦਹਿਸ਼ਤਗਰਦ ਗਰੋਹ ਜਾਂ ਜਥੇਬੰਦੀ ਦਾ ਮੈਂਬਰ ਹੋਣਾ), ਸੈਕਸ਼ਨ 38 (ਇਕ ਦਹਿਸ਼ਤਗਰਦ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਦੇ ਇਰਾਦੇ ਨਾਲ ਉਸ ਨਾਲ ਜੁੜਨਾ) ਅਤੇ ਸੈਕਸ਼ਨ 39 (ਇਕ ਦਹਿਸ਼ਤਗਰਦ ਜਥੇਬੰਦੀ ਦੀ ਹਮਾਇਤ ਵਧਾਉਣ ਦੇ ਮਕਸਦ ਨਾਲ ਮੀਟਿੰਗਾਂ ਕਰਨ 'ਚ ਮਦਦ ਕਰਨਾ ਜਾਂ ਉਨ੍ਹਾਂ ਨੂੰ ਸੰਬੋਧਨ ਕਰਨਾ)। ਉਸ ਉਪਰ ਇਲਜ਼ਾਮ ਲਗਾਇਆ ਗਿਆ ਕਿ ਉਸ ਨੇ ਸੀ.ਪੀ.ਆਈ. (ਮਾਓਵਾਦੀ) ਦੀ ਕਾ. ਨਰਮਦਾ ਨੂੰ ਦੇਣ ਲਈ, ਜੇ.ਐੱਨ.ਯੂ. ਦੇ ਇਕ ਵਿਦਿਆਰਥੀ ਹੇਮ ਮਿਸ਼ਰਾ ਨੂੰ ਇਕ ਕੰਪਿਊਟਰ ਚਿੱਪ ਦਿੱਤੀ ਸੀ। ਹੇਮ ਮਿਸ਼ਰਾ ਨੂੰ ਅਗਸਤ 2013 'ਚ ਬਲਾਰਸ਼ਾਹ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹ ਡਾ. ਸਾਈਬਾਬਾ ਦੇ ਨਾਲ ਨਾਗਪੁਰ ਜੇਲ੍ਹ ਵਿਚ ਬੰਦ ਹੈ। ਇਸ 'ਸਾਜ਼ਿਸ਼' ਵਿਚ ਉਸ ਦੇ ਨਾਲ ਦੇ ਹੋਰ ਤਿੰਨ ਮੁਲਜ਼ਮ ਜ਼ਮਾਨਤ ਉਪਰ ਰਿਹਾਅ ਹੋ ਚੁੱਕੇ ਹਨ।
ਦੋਸ਼-ਪੱਤਰ ਵਿਚ ਗਿਣਾਏ ਹੋਰ ਗੰਭੀਰ ਜੁਰਮ ਇਹ ਹਨ ਕਿ ਡਾ. ਸਾਈਬਾਬਾ ਰੈਵੋਲੂਸ਼ਨਰੀ ਡੈਮੋਕਰੇਟਿਕ ਫਰੰਟ ਦੇ ਜਾਇੰਟ ਸਕੱਤਰ ਹਨ। ਆਰ.ਡੀ.ਐੱਫ. ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਇਕ ਪਾਬੰਦੀਸ਼ੁਦਾ ਜਥੇਬੰਦੀ ਹੈ, ਉਥੇ ਇਸ ਉਪਰ ਮਾਓਵਾਦੀ 'ਫਰੰਟ' ਜਥੇਬੰਦੀ ਹੋਣ ਦਾ ਸ਼ੱਕ ਹੈ। ਨਾ ਇਹ ਦਿੱਲੀ ਵਿਚ ਪਾਬੰਦੀਸ਼ੁਦਾ ਹੈ, ਨਾ ਹੀ ਮਹਾਰਾਸ਼ਟਰ ਵਿਚ। ਇਸ ਦੇ ਪ੍ਰਧਾਨ ਜਾਣੇ-ਪਛਾਣੇ ਕਵੀ ਵਰਵਰਾ ਰਾਓ ਹਨ, ਜੋ ਹੈਦਰਾਬਾਦ ਵਿਚ ਰਹਿੰਦੇ ਹਨ।
ਡਾ. ਸਾਈਬਾਬਾ ਦੇ ਮਾਮਲੇ ਦੀ ਸੁਣਵਾਈ ਅਜੇ ਸ਼ੁਰੂ ਨਹੀਂ ਹੋਈ। ਇਸ ਦੇ ਸ਼ੁਰੂ ਹੋਣ ਵਿਚ ਜੇ ਵਰ੍ਹੇ ਨਹੀਂ ਤਾਂ ਮਹੀਨੇ ਲੱਗਣ ਦੀ ਸੰਭਾਵਨਾ ਹੈ। ਸਵਾਲ ਇਹ ਹੈ ਕਿ 90 ਫ਼ੀਸਦੀ ਅਪਾਹਜ ਬੰਦਾ ਜੇਲ੍ਹ ਦੇ ਉਨ੍ਹਾਂ ਬਹੁਤ ਹੀ ਭੈੜੇ ਹਾਲਾਤ ਵਿਚ ਕਦੋਂ ਤੱਕ ਜਿਊਂਦਾ ਰਹਿ ਸਕੇਗਾ?
ਜੇਲ੍ਹ ਵਿਚ ਗੁਜ਼ਾਰੇ ਇਕ ਵਰ੍ਹੇ ਵਿਚ ਹੀ, ਉਸ ਦੀ ਸਿਹਤ ਖ਼ਤਰਨਾਕ ਰੂਪ 'ਚ ਵਿਗੜੀ ਹੈ। ਉਸ ਨੂੰ ਲਗਾਤਾਰ, ਤਕਲੀਫ਼ਦੇਹ ਦਰਦ ਹੁੰਦਾ ਰਹਿੰਦਾ ਹੈ। (ਜੇਲ੍ਹ ਅਧਿਕਾਰੀਆਂ ਨੇ ਮਦਦਗਾਰ ਬਣਦੇ ਹੋਏ, ਇਸ ਨੂੰ ਪੋਲੀਓ ਪੀੜਤਾਂ ਲਈ 'ਬਹੁਤ ਹੀ ਮਾਮੂਲੀ' ਦੱਸਿਆ।) ਉਸ ਦੀ ਰੀੜ੍ਹ ਦੀ ਹੱਡੀ ਨਕਾਰਾ ਹੋ ਚੁੱਕੀ ਹੈ। ਇਹ ਟੇਢੀ ਹੋ ਕੇ ਫੇਫੜਿਆਂ ਵਿਚ ਧਸਦੀ ਜਾ ਰਹੀ ਹੈ। ਉਸ ਦੀ ਖੱਬੀ ਬਾਂਹ ਕੰਮ ਨਹੀਂ ਕਰ ਰਹੀ। ਜਿਸ ਮੁਕਾਮੀ ਹਸਪਤਾਲ ਵਿਚ ਅਧਿਕਾਰੀ ਉਸ ਨੂੰ ਮੁਆਇਨੇ ਲਈ ਲੈ ਕੇ ਗਏ ਸਨ, ਉਥੋਂ ਦੇ ਦਿਲ ਦੇ ਡਾਕਟਰ ਨੇ ਕਿਹਾ ਕਿ ਉਸ ਦੀ ਤੁਰੰਤ ਐਂਜੀਓਪਲਾਸਟੀ ਕਰਾਈ ਜਾਵੇ। ਜੇ ਉਸ ਦੀ ਐਂਜੀਓਪਲਾਸਟੀ ਹੁੰਦੀ ਹੈ ਤਾਂ ਉਸ ਦੀ ਅਜੋਕੀ ਹਾਲਤ ਤੇ ਜੇਲ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਇਹ ਇਲਾਜ ਜਾਨਲੇਵਾ ਹੀ ਸਾਬਤ ਹੋਵੇਗਾ। ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਦਵਾਈਆਂ ਦੇਣ ਤੋਂ ਵਾਰ-ਵਾਰ ਇਨਕਾਰ ਕੀਤਾ ਹੈ, ਜੋ ਨਾ ਸਿਰਫ਼ ਉਸ ਦੀ ਤੰਦਰੁਸਤੀ ਲਈ ਸਗੋਂ ਉਸ ਦੀ ਜ਼ਿੰਦਗੀ ਲਈ ਬੇਹੱਦ ਜ਼ਰੂਰੀ ਹਨ। ਜਦੋਂ ਉਹ ਉਸ ਨੂੰ ਦਵਾਈਆਂ ਲੈਣ ਦੀ ਇਜਾਜ਼ਤ ਦਿੰਦੇ ਹਨ, ਓਦੋਂ ਵੀ ਉਹ ਉਸ ਨੂੰ ਵਿਸ਼ੇਸ਼ ਖਾਣਾ ਲੈਣ ਦੀ ਇਜਾਜ਼ਤ ਨਹੀਂ ਦਿੰਦੇ, ਜੋ ਉਨ੍ਹਾਂ ਦਵਾਈਆਂ ਦੇ ਨਾਲ ਦੇਣਾ ਜ਼ਰੂਰੀ ਹੁੰਦਾ ਹੈ।
ਹਿੰਦੁਸਤਾਨ ਅਪਾਹਜਾਂ ਦੇ ਹੱਕਾਂ ਬਾਰੇ ਕੌਮਾਂਤਰੀ ਸਮਝੌਤੇ ਦਾ ਹਿੱਸਾ ਹੈ ਅਤੇ ਹਿੰਦੁਸਤਾਨੀ ਕਾਨੂੰਨ ਇਕ ਐਸੇ ਇਨਸਾਨ ਨੂੰ ਵਿਚਾਰ-ਅਧੀਨ ਕੈਦੀ ਵਜੋਂ ਲੰਮੇ ਸਮੇਂ ਲਈ ਕੈਦ ਰੱਖਣ ਦੀ ਸਾਫ਼ ਤੌਰ 'ਤੇ ਮਨਾਹੀ ਕਰਦਾ ਹੈ, ਜੋ ਅਪਾਹਜ ਹੈ, ਇਸ ਤੱਥ ਦੇ ਬਾਵਜੂਦ ਡਾ. ਸਾਈਬਾਬਾ ਨੂੰ ਹੇਠਲੀ ਅਦਾਲਤ ਵੱਲੋਂ ਦੋ ਵਾਰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ। ਦੂਜੇ ਮੌਕੇ ਉਪਰ ਜ਼ਮਾਨਤ ਦੀ ਅਰਜ਼ੀ ਇਸ ਅਧਾਰ 'ਤੇ ਖਾਰਜ ਕਰ ਦਿੱਤੀ ਗਈ ਕਿ ਜੇਲ੍ਹ ਅਧਿਕਾਰੀਆਂ ਨੇ ਅਦਾਲਤ ਦੇ ਸਾਹਮਣੇ ਇਹ ਦਿਖਾਇਆ ਸੀ ਕਿ ਉਨ੍ਹਾਂ ਵੱਲੋਂ ਉਸ ਨੂੰ ਜ਼ਰੂਰੀ ਤੇ ਖ਼ਾਸ ਦੇਖਭਾਲ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਉਸ ਵਰਗੀ ਹਾਲਤ ਵਾਲੇ ਬੰਦੇ ਲਈ ਜ਼ਰੂਰੀ ਮੰਨੀ ਜਾਂਦੀ ਹੈ। (ਉਨ੍ਹਾਂ ਨੇ ਉਸ ਦੇ ਪਰਵਾਰ ਨੂੰ ਇਹ ਇਜਾਜ਼ਤ ਦਿੱਤੀ ਕਿ ਉਸ ਦੀ ਵੀਲ੍ਹ ਚੇਅਰ ਬਦਲ ਦੇਣ)। ਡਾ. ਸਾਈਬਾਬਾ ਨੇ ਜੇਲ੍ਹ ਵਿੱਚੋਂ ਲਿਖੇ ਇਕ ਖ਼ਤ ਵਿਚ ਕਿਹਾ ਕਿ ਜਿਸ ਦਿਨ ਜ਼ਮਾਨਤ ਦੇਣ ਤੋਂ ਨਾਂਹ ਕਰਨ ਦਾ ਫ਼ੈਸਲਾ ਆਇਆ, ਓਦੋਂ ਹੀ ਉਸ ਦੀ ਖ਼ਾਸ ਦੇਖਭਾਲ ਵਾਪਸ ਲੈ ਲਈ ਗਈ। ਨਿਰਾਸ਼ ਹੋ ਕੇ ਉਸ ਨੇ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ। ਕੁਛ ਦਿਨਾਂ 'ਚ ਹੀ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।
ਉਸ ਉਪਰ ਲਗਾਏ ਇਲਜ਼ਾਮ ਕੁਛ ਵੀ ਹੋਣ, ਕੀ ਪ੍ਰੋਫੈਸਰ ਸਾਈਬਾਬਾ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ? ਇਥੇ ਉਨ੍ਹਾਂ ਮਸ਼ਹੂਰ ਜਨਤਕ ਸ਼ਖਸੀਅਤਾਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਇਕ ਸੂਚੀ ਪੇਸ਼ ਹੈ, ਜਿਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ।
23 ਅਪ੍ਰੈਲ 2015 ਨੂੰ ਬਾਬੂ ਬਜਰੰਗੀ ਨੂੰ ਗੁਜਰਾਤ ਹਾਈ ਕੋਰਟ ਵਿਚ 'ਅੱਖ ਦੇ ਇਕ ਫੌਰੀ ਅਪਰੇਸ਼ਨ' ਦੇ ਲਈ ਜ਼ਮਾਨਤ ਉਪਰ ਰਿਹਾਅ ਕੀਤਾ ਗਿਆ, ਜੋ 2002 ਵਿਚ ਨਰੋਦਾ ਪਾਟਿਆ ਕਤਲੇਆਮ ਵਿਚ, ਆਪਣੀ ਭੂਮਿਕਾ ਕਾਰਨ ਕਸੂਰਵਾਰ ਸਾਬਤ ਹੋ ਚੁੱਕਾ ਹੈ, ਜਿਥੇ ਦਿਨ-ਦਿਹਾੜੇ 97 ਲੋਕ ਮਾਰ ਦਿੱਤੇ ਗਏ ਸਨ, ਅਤੇ ਜਿਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਹ ਉਹੀ ਬਾਬੂ ਬਜਰੰਗੀ ਹੈ, ਜਿਸ ਨੇ ਆਪਣੀ ਜ਼ਬਾਨੀ ਆਪਣੇ ਕੀਤੇ ਜੁਰਮ ਦੇ ਬਾਰੇ ਹੁੱਬ ਕੇ ਕਿਹਾ ਸੀ: 'ਅਸੀਂ ਮੁਸਲਮਾਨਾਂ ਦੀ ਇਕ ਵੀ ਦੁਕਾਨ ਨਹੀਂ ਛੱਡੀ। ਅਸੀਂ ਸਭ ਕਾਸੇ ਨੂੰ ਅੱਗ ਲਾ ਦਿੱਤੀ, ਅਸੀਂ ਉਨ੍ਹਾਂ ਨੂੰ ਜਲਾਇਆ ਅਤੇ ਮਾਰ ਮੁਕਾਇਆ। ਟੁਕੜੇ-ਟੁਕੜੇ ਕੀਤੇ, ਸਾੜਿਆ, ਅੱਗ ਲਾਈ੩.... ਅਸੀਂ ਉਨ੍ਹਾਂ ਨੂੰ ਅੱਗ ਲਗਾਉਣ ਵਿਚ ਵਿਸ਼ਵਾਸ ਰੱਖਦੇ ਹਾਂ ਕਿਉਂਕਿ ਉਹ ਹਰਾਮੀ ਚਿਤਾ ਉਪਰ ਸੜਨਾ ਨਹੀਂ ਚਾਹੁੰਦੇ। ਉਹ ਇਸ ਤੋਂ ਡਰਦੇ ਹਨ।' [ਆਫਟਰ ਕਿਲਿੰਗ ਦੈੱਮ ਆਈ ਫੈਲਟ ਲਾਈਕ ਮਹਾਰਾਣਾ ਪ੍ਰਤਾਪ', ਤਹਿਲਕਾ, 1 ਸਤੰਬਰ 2007]
ਅੱਖ ਦਾ ਅਪਰੇਸ਼ਨ, ਵਾਹ? ਸ਼ਾਇਦ ਜ਼ਰਾ ਸੋਚੋ, ਇਹ ਇਕ ਫੌਰੀ ਲੋੜ ਹੈ ਕਿ ਉਹ ਜਿਨ੍ਹਾਂ ਕਾਤਲ ਅੱਖਾਂ ਨਾਲ ਦੁਨੀਆ ਨੂੰ ਦੇਖਦਾ ਹੈ, ਉਨ੍ਹਾਂ ਨੂੰ ਕੁਛ ਘੱਟ ਬੇਵਕੂਫ਼ ਅਤੇ ਕੁਛ ਘੱਟ ਖ਼ਤਰਨਾਕ ਅੱਖਾਂ ਵਿਚ ਬਦਲ ਦਿੱਤਾ ਜਾਵੇ।
30 ਜੁਲਾਈ 2014 ਨੂੰ ਗੁਜਰਾਤ ਵਿਚ ਮੋਦੀ ਸਰਕਾਰ ਦੀ ਇਕ ਸਾਬਕਾ ਮੰਤਰੀ ਮਾਯਾ ਕੋਡਨਾਨੀ ਨੂੰ ਗੁਜਰਾਤ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ। ਜੋ ਉਸੇ ਨਰੋਦਾ ਪਾਟਿਆ ਕਤਲੇਆਮ ਵਿਚ ਕਸੂਰਵਾਰ ਸਾਬਤ ਹੋ ਚੁੱਕੀ ਹੈ ਅਤੇ 28 ਸਾਲ ਦੀ ਕੈਦ ਭੁਗਤ ਰਹੀ ਹੈ। ਕੋਡਨਾਨੀ ਇਕ ਮੈਡੀਕਲ ਡਾਕਟਰ ਹੈ ਜੋ ਕਹਿੰਦੀ ਹੈ ਕਿ ਉਸ ਨੂੰ ਅੰਤਾਂ ਦੀ ਤਪਦਿਕ ਹੈ, ਦਿਲ ਦਾ ਰੋਗ ਹੈ ਅਤੇ ਉਦਾਸੀ ਰੋਗ ਹੈ ਅਤੇ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੈ। ਉਸ ਦੀ ਸਜ਼ਾ ਵੀ ਮੁਲਤਵੀ ਕਰ ਦਿੱਤੀ ਗਈ ਹੈ।
22 ਮਈ 1987 ਨੂੰ ਹਾਸ਼ਿਮਪੁਰਾ ਤੋਂ ਪੁਲਸ ਆਰਮਡ ਕਾਂਸਟੈਬੂਲਰੀ (ਪੀ.ਏ.ਸੀ.) ਵੱਲੋਂ ਫੜ ਕੇ ਟਰੱਕ ਵਿਚ ਲਿਜਾਏ ਗਏ 42 ਮੁਸਲਮਾਨਾਂ ਨੂੰ ਗੋਲੀ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ਥੋੜ੍ਹੀ ਦੂਰ ਇਕ ਨਹਿਰ ਵਿਚ ਸੁੱਟ ਦਿੱਤੀਆਂ ਗਈਆਂ। ਇਸ ਮਾਮਲੇ ਵਿਚ ਪੀ.ਏ.ਸੀ. ਦੇ ਉੱਨੀ ਜਵਾਨ ਦੋਸ਼ੀ ਮੰਨੇ ਗਏ। ਉਨ੍ਹਾਂ ਵਿੱਚੋਂ ਸਾਰਿਆਂ ਦੀ ਨੌਕਰੀ ਬਰਕਰਾਰ ਰਹੀ, ਦੂਜਿਆਂ ਵਾਂਗ ਉਹ ਤਰੱਕੀਆਂ ਅਤੇ ਬੋਨਸ ਲੈਂਦੇ ਰਹੇ। ਤੇਰਾਂ ਸਾਲ ਬਾਅਦ, ਸੰਨ 2000 ਵਿਚ ਉਨ੍ਹਾਂ ਵਿੱਚੋਂ ਸੋਲਾਂ ਨੇ ਆਤਮ-ਸਮਰਪਣ ਕਰ ਦਿੱਤਾ (ਤਿੰਨ ਮਰ ਚੁੱਕੇ ਸਨ)। ਉਨ੍ਹਾਂ ਨੂੰ ਫੌਰੀ ਜ਼ਮਾਨਤ ਦੇ ਦਿੱਤੀ ਗਈ। ਕੁਛ ਹੀ ਹਫ਼ਤੇ ਪਹਿਲਾਂ, ਮਾਰਚ 2015 'ਚ ਸਾਰੇ ਸੋਲਾਂ ਜਵਾਨਾਂ ਨੂੰ ਸਬੂਤਾਂ ਦੀ ਅਣਹੋਂਦ 'ਚ ਰਿਹਾਅ ਕਰ ਦਿੱਤਾ ਗਿਆ।
ਦਿੱਲੀ ਯੂਨੀਵਰਸਿਟੀ ਵਿਚ ਇਕ ਅਧਿਆਪਕ ਅਤੇ ਕਮੇਟੀ ਫਾਰ ਦ ਡਿਫੈਂਸ ਐਂਡ ਰਿਲੀਜ਼ ਆਫ ਸਾਈਬਾਬਾ ਦੇ ਇਕ ਮੈਂਬਰ ਹੈਨੀ ਬਾਬੂ ਹਾਲ ਹੀ ਵਿਚ ਕੁਛ ਮਿੰਟਾਂ ਲਈ ਹਸਪਤਾਲ ਵਿਚ ਡਾ. ਸਾਈਬਾਬਾ ਨੂੰ ਮਿਲਣ ਵਿਚ ਕਾਮਯਾਬ ਹੋ ਗਏ। 23 ਅਪ੍ਰੈਲ 2015 ਨੂੰ ਇਕ ਪ੍ਰੈੱਸ ਸੰਮੇਲਨ ਵਿਚ, ਜਿਸ ਦੀ ਕੋਈ ਖ਼ਬਰ ਹੀ ਨਹੀਂ ਛਪੀ, ਹੈਨੀ ਬਾਬੂ ਨੇ ਮੁਲਾਕਾਤ ਦੇ ਹਾਲਾਤ ਇੰਞ ਬਿਆਨ ਕੀਤੇ: ਡਾ. ਸਾਈਬਾਬਾ ਨੂੰ ਇਕ ਸੇਲਾਈਨ ਡ੍ਰਿਪ ਲਾਈ ਹੋਈ ਸੀ। ਉਹ ਬਿਸਤਰ ਤੋਂ ਉਠ ਕੇ ਬੈਠੇ ਅਤੇ ਉਸ ਨਾਲ ਗੱਲ ਕੀਤੀ। ਉਨ੍ਹਾਂ ਦੇ ਸਿਰ ਵੱਲ ਏਕੇ ਸੰਤਾਲੀ ਤਾਣੀ ਇਕ ਸੁਰੱਖਿਆ ਮੁਲਾਜ਼ਮ ਖੜ੍ਹਾ ਰਿਹਾ। ਇਹ ਉਸ ਦੀ ਡਿਊਟੀ ਸੀ ਕਿ ਉਹ ਯਕੀਨੀ ਬਣਾਵੇ ਕਿ ਉਸ ਦਾ ਕੈਦੀ ਆਪਣੀਆਂ ਲਕਵਾਗ੍ਰਸਤ ਲੱਤਾਂ ਨਾਲ ਭੱਜ ਨਾ ਜਾਵੇ।
ਕੀ ਡਾ. ਸਾਈਬਾਬਾ ਨਾਗਪੁਰ ਕੇਂਦਰੀ ਜੇਲ੍ਹ ਤੋਂ ਜ਼ਿੰਦਾ ਬਾਹਰ ਆ ਸਕੇਗਾ? ਕੀ ਉਹ ਚਾਹੁੰਦੇ ਹਨ ਕਿ ਸਾਈਬਾਬਾ ਬਾਹਰ ਆਵੇ? ਬਹੁਤ ਸਾਰੇ ਕਾਰਨ ਹਨ, ਜੋ ਇਸ਼ਾਰਾ ਕਰਦੇ ਹਨ ਕਿ ਉਹ ਐਸਾ ਨਹੀਂ ਚਾਹੁੰਦੇ।
ਇਹੀ ਸਭ ਤਾਂ ਹੈ, ਜਿਸ ਨੂੰ ਅਸੀਂ ਬਰਦਾਸ਼ਤ ਕਰ ਰਹੇ ਹਾਂ, ਜਿਸ ਨੂੰ ਅਸੀਂ ਵੋਟ ਪਾਉਂਦੇ ਹਾਂ, ਜਿਸ ਨਾਲ ਅਸੀਂ ਰਜ਼ਾਮੰਦ ਹਾਂ।
ਇਹੀ ਤਾਂ ਹਾਂ ਅਸੀਂ।

ਅਨੁਵਾਦ : ਬੂਟਾ ਸਿੰਘ
व्यंग
- नीलम घुमाण
सच
सच कहना सच से सिवा कुछ न कहना
फिर सच तो यह है
कि युवा शक्ति खुद को ढो रही है
पता नहीं जैसे तैसे हंसते हुए रो रही है,
नशे में डूबी,
बेरोजगारी की मारी,
कहीं डाका कहीं आगजनी
कहीं मारा मारी
बेचारी युवा शक्ति।
सच कहना सच......
फिर सच तो यह कि ‘‘औरत’’ बेचारी
औरत होने का संताप भोग रही है।
दिन रात कांटों पर सो रही है।
छुपती छुपाती भागती है
खुद को बचाने के लिए
क्योंकि आस्मिता के साथ अब तो जान भी जाने लगी है।
सच कहना सच.....
फिर सच तो यह है कि मंत्रीगण
रोज ही औरत के विरुद्ध ब्यान देकर चर्चा में रहते हैं।
वैसे तो चर्चा उनकी होती नहीं है।
औरत विरुद्ध ब्यानबाजी उन्हें चर्चा में लाती है।
उनके खिलाफ ‘‘मुर्दाबाद’’
उन्हें ‘‘अल्प’’ राजनीतिक जीवन दे जाती है।
सच कहना सच......
फिर सच तो यह है कि हाय ‘‘महंगाई’’
तुझे मौत क्यों न आयी
बाजार से रसोई तू सब में समाई।
सरकार की तू सगी हमारी तू दुश्मन
हमें तू रास न आयी।
मुद्दा बनाकर तुझे सत्ता में आते हैं।
और रोकने के लिए तुझे फिर सालों का अंदाजा लगाते हैं।
तुझे काबू में करना अब इनके बस की बात नहीं।
चलो! लोगों को ‘‘अच्छे दिनों’’ की यह ‘‘सौगात’’ ही सही।
सच कहना सच......
फिर सच तो यह है कि घोटाला है जी घोटाला है।
यहां घोटालों का बोलबाला है
कोयला, व्यापम, तरंगें ले लो
अब तो पानी में भी घोटाला है
बेशर्मी का बोलबाला है।
आम जनता के मुंह पे लगाना ताला है।
घोटाला है , घोटाला है।
सच कहना सच .....
ਕਵਿਤਾ
ਰਾਮ ਰੱਖਾ ਸਿੰਘ
- ਮਦਨ ਵੀਰਾ
ਇਹ ਰਾਮ ਰੱਖਾ ਹੈ
ਮੰਗਦਾ ਹੈ ਸੱਤੇ ਖੈਰਾਂ
ਰਾਮ ਕੋਲੋ-ਘਣਸ਼ਾਮ ਕੋਲੋ
ਪਰ ਰਾਮ ਵਾਲਿਆਂ ਲਈ
ਨਾ ਇਹ ਰਾਮ ਸੇਵਕ ਹੈ
ਨਾ ਇਹ ਸ਼ਾਮ ਸੇਵਕ ਹੈ
ਰਾਮ ਰੱਖਾ ਜਮਾਂਦਾਰ ਹੈ
ਝਾੜੂ ਬਰਦਾਰ ਹੈ
ਘਰਾਂ ਤੋਂ ਬਾਹਰ ਹੈ
ਦਰਾਂ ਤੋਂ ਪਾਰ ਹੈ
ਇਹੀ ਰਾਮ....
ਨਹੀਂ ਰਾਮ ਰੱਖਾ ਸਿੰਘ ਹੈ
ਬਾਬੇ ਨਾਨਕ ਦੀ ਨਾਮ ਲੇਵਾ ਸੰਗਤ
ਗੁਰੂ ਘਰ ਦੀ ਪੰਗਤ
ਦਸ਼ਮੇਸ਼ ਦੇ ਇਸ ਬੇਟੇ ਨੂੰ
ਸਿਦਕੀ ਰੰਘਰੇਟੇ ਨੂੰ
ਗੁਰੂ ਘਰ ਦਾ ਸਿੱਖ ਨਹੀਂ
ਮਜ਼੍ਹਬੀ ਸਿੱਖ ਦਾ ਨਾਂ ਦਿੰਦੀ ਹੈ
ਤੇ ਅਖੌਤੀ ਮੁੱਖ ਧਾਰਾ 'ਤੋਂ
ਵੱਖਰੀ ਥਾਂ ਦਿੰਦੀ ਹੈ।
ਗੱਲ ਸੁਣ ਚੱਪਣਾ
- ਹਬੀਬ ਜਾਲਿਬਗੱਲ ਸੁਣ ਚੱਪਣਾ
ਰਾਜ ਲਿਆ ਆਪਣਾ
ਵੱਡਿਆਂ ਵਡੇਰਿਆਂ ਦਾ
ਜ਼ਾਲਮਾਂ ਲੁਟੇਰਿਆਂ ਦਾ
ਛੱਡ ਨਾਂਅ ਜਪਣਾ
ਗੱਲ ਸੁਣ ਚੱਪਣਾ
ਰਾਜ ਲਿਆ ਆਪਣਾ।
ਗੋਰੇ ਚਿੱਟੇ ਸਾਹਬਾਂ ਕੋਲੋਂ
ਕਾਲਿਆਂ ਨਵਾਬਾਂ ਕੋਲੋਂ
ਬੱਚ ਇਹਨਾਂ ਅਜ਼ਾਬਾਂ ਕੋਲੋਂ
ਨਹੀਂ ਤਾਂ ਮੈਨੂੰ ਮੁੱਦਤਾਂ
ਪਵੇਗਾ ਕਲਪਣਾ
ਗੱਲ ਸੁਣ ਚੱਪਣਾ
ਸ਼ਰ੍ਹਾ ਦਿਆਂ ਪੋਤਿਆਂ ਨੇ
ਪੋਤਿਆਂ ਪੜਪੋਤਿਆਂ ਨੇ
ਰੈਕਣਾਂ ਦੇ ਤੋਤਿਆਂ ਨੇ
ਕੁਝ ਤੈਨੂੰ ਦਿੱਤਾ ਵੇ
ਐਵੇਂ ਪਿਆ ਟੱਪ ਨਾ
ਗੱਲ ਸੁਣ ਚੱਪਣਾ
ਬੰਦੇ ਨਹੀਂ ਇਹ ਪਿਆਰ ਦੇ
ਐਵੇਂ ਤੈਨੂੰ ਚਾਰਦੇ
ਝੂਠ ਪਏ ਮਾਰਦੇ
ਹੋਸ਼ ਕਰ ਪਾਗਲਾ
ਚੱਲ ਪਾ ਖੱਪ ਨਾ
ਗੱਲ ਸੁਣ ਚੱਪਣਾ
ਰਾਜ ਲਿਆ ਆਪਣਾ
ਆਜ਼ਾਦੀ ਜਸ਼ਨਾਂ ਦੇ ਨਾਂਅ
- ਮੰਗਤ ਰਾਮ ਪਾਸਲਾਆਜ਼ਾਦੀ ਨਾਮ ਹੈ ਭਗਤ ਸਿੰਘ ਦੇ ਸੁਪਨੇ ਦਾ
ਖੇਤਾਂ 'ਚ ਮਹਿਕਦੀ ਕਣਕ ਦਾ।
ਕਿਰਤੀ ਦੇ ਮੁੜ੍ਹਕੇ ਦੀ ਚਮਕ ਦਾ।
ਆਜ਼ਾਦੀ-
ਜਿੱਥੇ ਹਰ ਕੋਈ 'ਬੇਗਮਪੁਰੇ' ਦਾ ਵਾਸੀ ਹੋਏਗਾ।
ਆਜ਼ਾਦੀ ਨੂੰ ਇਸਦੇ ਸਹੀ ਅਰਥ ਦੇਣ ਲਈ
ਲਿਖਿਆ ਗਿਆ ਸਰਹਿੰਦ ਦੀ ਦੀਵਾਰ ਤੋਂ
ਕਾਮਾਗਾਟੂ ਮਾਰੂ ਤੱਕ ਦਾ ਸਫਰਨਾਮਾ।
ਤੇ ਜਲ੍ਹਿਆਂ ਵਾਲੇ ਬਾਗ ਤੋਂ
ਸਤਲੁਜ ਕੰਢੇ ਤੱਕ ਦੀ ਲੜੀ ਗਈ
ਰੱਤ ਭਿੱਜੀ ਜੰਗ ਦੀ ਦਾਸਤਾਂ।
ਕਦੀ ਅੰਡੇਮਾਨ ਦੀਆਂ ਜੇਲ੍ਹਾਂ 'ਚ ਆਜ਼ਾਦੀ ਦੀ
ਰੂਹ ਕੈਦ ਸੀ।
ਆਜ਼ਾਦੀ........
ਇਸਦੇ ਅਰਥ ਸਮੇਂ ਦੇ ਅਮਲਾਂ ਨਾਲ ਬਦਲੇ ਗਏ।
ਜਿਨ੍ਹਾਂ ਦੀ ਮੁੱਠ ਵਿਚ ਆਜ਼ਾਦੀ ਦੀ ਦੇਵੀ ਹੈ,
ਆਜ਼ਾਦੀ ਦੇ ਅਰਥ ਬਦਲਣ ਵਿਚ
ਉਨ੍ਹਾਂ ਹੱਥਾਂ ਦੀ ਵੀ ਆਪਣੀ ਭੂਮਿਕਾ ਹੈ,
ਹੁਣ ਆਜ਼ਾਦੀ ਹੈ
ਲੇਬਰ ਚੌਕ 'ਚ ਵਿਕਦੇ ਕਾਮੇਂ ਲਈ
ਭੁਖੇ ਮਰਨ ਦੀ।
ਜਾਂ ਕਰਜ਼ੇ ਦੇ ਝੰਬੇ ਕਿਰਸਾਨ ਲਈ
ਆਤਮ ਹੱਤਿਆ ਦਾ ਚੋਲਾ ਪਾ ਕੇ
ਮੌਤ ਦੀ ਘੋੜੀ ਚੜ੍ਹਨ ਦੀ।
ਅੱਜ ਦਿੱਲੀ ਦੇ ਲਾਲ ਕਿਲੇ ਤੋਂ,
ਆਜ਼ਾਦੀ ਦਾ ਪੈਗ਼ਾਮ,
ਦਾਂਤੇਵਾੜਾ ਤੋਂ ਹੁੰਦਾ ਹੋਇਆ,
ਗੁਜਰਾਤ ਦਾ ਸਫਰ ਕਰਕੇ
ਪੰਜਾਬ ਆਣ ਪੁੱਜਾ ਹੈ।
ਜਿਥੇ ਰੋਜ਼ ਹੀ ਗੁਰੂ ਦੇ ਸਿੰਘ
ਜਿਨ੍ਹਾ ਬੇਦਾਵਾ ਨਹੀਂ ਪਾੜਿਆ
ਸੜਕਾਂ ਤੇ ਆਜ਼ਾਦੀ ਦੇ ਮਰਸੀਏ ਪੜ੍ਹਦੇ
ਤੇ ਕਿਰਤ ਦੀ ਜਿੱਤ ਦੇ ਗੀਤ ਗਾਉਂਦੇ ਹਨ।
ਸਾਡੇ ਖਿੱਤੇ ਵਿਚ
ਆਜ਼ਾਦੀ
ਹਾਕਮ ਦੇ ਕੁਫ਼ਰ ਤੋਲਣ ਦਾ ਕੰਡਾ ਹੈ।
ਫਿਜ਼ਾ ਵਿਚ ਜ਼ਹਿਰ ਘੋਲਣ ਦਾ ਲਾਇਸੰਸ ਹੈ।
ਉਹਨਾਂ ਲਈ ਆਜ਼ਾਦੀ,
ਬਾਲੜੀ ਦੇ ਬਲਾਤਕਾਰ ਕਰਨ ਦੇ ਹੱਕ ਦਾ ਨਾਂ ਹੈ।
ਰੋਟੀ ਦਿੰਦੀ ਭੋਇਂ ਖੋਹਣ ਦਾ ਅਧਿਕਾਰ ਹੈ।
ਗੱਭਰੂ ਨੂੰ ਦਿੱਤੀ 'ਚਿੱਟੇ' ਦੀ ਪੁੜੀ ਹੈ।
ਸਾਡੇ ਲਈ ਆਜ਼ਾਦੀ
'ਮਜ਼ਦੂਰ ਦੇ ਚੁਲੇ 'ਚ ਧੁਖਦੀ ਪਾਥੀ ਦਾ ਧੂੰਆ ਹੈ।
ਕਿਸੇ ਚਰਵਾਹੇ ਦਾ ਸਿਖਰ ਦੁਪਹਿਰੇ
ਕਿੱਕਰ ਦੀ ਛਾਂ ਹੇਠਾਂ
ਬੱਕਰੀ ਦੇ ਦੁੱਧ ਦੀ ਚਾਹ ਪੀਣ ਦੀ,
ਲਾਲਸਾ ਦਾ ਨਾਂਅ ਹੈ।
ਲੋੜ ਹੈ
ਆਜ਼ਾਦੀ ਦੇ ਅਰਥ ਬਦਲਣ ਵਾਲੇ
ਹੁਲੜਬਾਜ਼ਾਂ ਤੋਂ ਇਸਨੂੰ ਬਚਾਉਣ ਦੀ।
ਇਸਦੀ ਬੇਹੁਰਮਤੀ ਕਰਨ ਵਾਲਿਆਂ ਨੂੰ
ਸੱਥਾਂ 'ਚ ਢਾਹੁਣ ਦੀ।
ਲਾਲ ਕਿਲ੍ਹੇ ਦੀ ਫਸੀਲ ਤੋਂ ਲਾਹ ਕੇ
ਆਜ਼ਾਦੀ ਦੇ ਝੰਡੇ ਨੂੰ
'ਲਾਲੋ' ਦੀ ਕੁਟੀਆ 'ਤੇ
ਝੁਲਾਉਣ ਦੀ।
ਆਜ਼ਾਦੀ ਦੇ ਅਰਥ ਸਮਝਣ ਲਈ
ਇਹ ਸਭ ਕੁਝ ਕਰਨ ਦੀ ਲੋੜ ਹੈ।

No comments:
Post a Comment