ਸਾਥੀ ਬਲਵਿੰਦਰ ਸਿੰਘ ਖਿਲਚੀਆਂ ਤਹਿਸੀਲ ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਨੇ ਆਪਣੇ ਪੋਤਰੇ ਅਗਮਪ੍ਰੀਤ ਸਿੰਘ ਸਪੁੱਤਰ ਹਰਦੀਪ ਸਿੰਘ ਦੇ ਜਨਮ ਦੀ ਖੁਸ਼ੀ ਵਿਚ ਤਹਿਸੀਲ ਕਮੇਟੀ ਬਾਬਾ ਬਕਾਲਾ ਨੂੰ 500 ਰੁਪਏ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਭੇਜੀ।
ਸਾਥੀ ਕੁਲਤਾਰ ਸਿੰਘ-ਦਵਿੰਦਰ ਕੌਰ ਵੱਲੋਂ ਬੀਤੇ ਸਤੰਬਰ ਆਪਣੀ ਸ਼ਾਦੀ ਦੀ 50ਵੀਂ ਵਰ੍ਹੇਗੰਢ ਦੇ ਮੌਕੇ 'ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਲਈ ਸੂਬਾ ਕਮੇਟੀ ਨੂੰ 2000 ਰੁਪਏ, ਜ਼ਿਲ੍ਹਾ ਕਮੇਟੀ ਨੂੰ 1000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਭੇਜੀ।
ਕਾਮਰੇਡ ਪ੍ਰਹਿਲਾਦ ਸਿੰਘ ਬ੍ਰਾਂਚ ਸਕੱਤਰ, ਆਰ.ਐਮ.ਪੀ.ਆਈ., ਤੂਰਬੰਜਾਰਾ (ਸੰਗਰੂਰ) ਨੇ ਆਪਣੇ ਘਰ ਬੇਟੇ ਦੇ ਜਨਮ ਦੀ ਖੁਸ਼ੀ ਵਿਚ ਪਾਰਟੀ ਨੂੰ 400 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 100 ਰੁਪਏ ਸਹਾਇਤਾ ਵਜੋਂ ਦਿੱਤੇ।
ਕਾਮਰੇਡ ਅਜੀਤ ਸਿੰਘ ਸਿਧਵਾਂ ਨੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਜ਼ਿਲ੍ਹਾ ਗੁਰਦਾਸਪੁਰ ਨੂੰ ਪਾਰਟੀ ਦੀ ਪਹਿਲੀ ਕੁਲ ਹਿੰਦ ਕਾਨਫਰੰਸ ਲਈ 30,000 ਰੁਪਏ, ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਗੁਰਦਾਸਪੁਰ ਨੂੰ 5000 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 500 ਰੁਪਏ ਸਹਾਇਤਾ ਵਜੋਂ ਦਿੱਤੇ।
ਜ਼ਿੰਦਾ ਸ਼ਹੀਦ ਸ਼ਿੰਗਾਰਾ ਸਿੰਘ ਬੋਪਾਰਾਏ ਦੇ ਸ਼ਰਧਾਂਜ਼ਲੀ ਸਮਾਗਮ ਮੌਕੇ ਪਰਿਵਾਰ ਵਲੋਂ ਵੱਖ-ਵੱਖ ਧਾਰਮਿਕ ਤੇ ਵਿੱਦਿਅਕ ਅਦਾਰਿਆਂ ਨੂੰ ਦਿੱਤੀ ਸਹਾਇਤਾ ਤੋਂ ਇਲਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੂੰ 5100 ਰੁਪਏ, ਜਮਹੂਰੀ ਕਿਸਾਨ ਸਭਾ ਨੂੰ 1100 ਰੁਪਏ, ਦਿਹਾਤੀ ਮਜ਼ਦੂਰ ਸਭਾ ਨੂੰ 1100 ਰੁਪਏ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੂੰ 2100 ਰੁਪਏ ਅਤੇ 'ਸੰਗਰਾਮੀ ਲਹਿਰ' ਨੂੰ 1100 ਰੁਪਏ ਸਹਾਇਤਾ ਦਿੱਤੀ ਗਈ।
ਅਦਾਰਾ 'ਸੰਗਰਾਮੀ ਲਹਿਰ' ਸਹਾਇਤਾ ਦੇਣ ਵਾਲੇ ਸਾਰੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸ਼ੁਕਰੀਆ ਅਦਾ ਕਰਦਾ ਹੈ।
No comments:
Post a Comment