Friday 30 March 2018

ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਮਾਰਚ

ਹੁਸ਼ਿਆਰਪੁਰ -ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਰਾਜ ਕਮੇਟੀ ਦੇ ਸੱਦੇ ’ਤੇ ਸਵਰਨ ਸਿੰਘ ਮੁਕੇਰੀਆਂ, ਸ਼ਿਵ ਸ਼ਰਮਾ ਤਲਵਾੜਾ ਅਤੇ ਗੰਗਾ ਪ੍ਰਸਾਦ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਪਾਰਕ ’ਚ ਮੁਜ਼ਾਹਰਾ ਕੀਤਾ ਗਿਆ ਅਤੇ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ।
ਇਸ ਦੌਰਾਨ ਬੋਲਦਿਆਂ ਪਾਰਟੀ ਦੇ ਸੂਬਾ ਸਕੱਤਰ ਹਰਕੰਵਲ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ’ਚ ਧੱਸਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਨਿਰਾਸ਼ ਹਨ ਅਤੇ ਗਲਤ ਰਸਤਾ ਅਖਿਆਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ’ਚ ਦਲਿਤਾਂ ’ਚ ਅੱਤਿਆਚਾਰ ਅਤੇ ਬੇਰੁਜ਼ਗਾਰੀ ’ਚ ਭਾਰੀ ਵਾਧਾ ਹੋਇਆ ਹੈ ਜਿਸ ਲਈ ਕੇਂਦਰ ਤੇ ਸੂਬਾ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲੋਕਪੱਖੀ ਕਾਰਜ ਕੀਤੇ ਜਾਣ ਤਾਂ ਜੋ ਲੋਕਾਂ ਅੰਦਰ ਪਾਈ ਜਾ ਰਹੀ ਨਿਰਾਸ਼ਾ ਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਐਡਵੋਕੇਟ ਰਣਜੀਤ ਕੁਮਾਰ, ਡਾ. ਤਰਲੋਚਨ ਸਿੰਘ, ਸਤਪਾਲ ਲੱਠ, ਸਵਰਨ ਸਿੰਘ, ਅਮਰਜੀਤ ਸਿੰਘ, ਸ਼ਿਵ ਕੁਮਾਰ, ਪਿਆਰਾ ਸਿੰਘ ਪਰਖ, ਹਰਜਾਪ ਸਿੰਘ, ਸਤਪਾਲ ਸਿੰਘ ਚੱਬੇਵਾਲ, ਸਰਬਜੀਤ ਕੱਕੋਂ, ਜਗਤਾਰ ਸਿੰਘ ਭੂੰਗਰਨੀ, ਤਰਸੇਮ  ਲਾਲ ਹਰਿਆਣਾ, ਗੁਰਦੇਵ ਦੱਤ, ਦਵਿੰਦਰ ਸਿੰਘ ਕੱਕੋਂ ਤੇ ਬਿਮਲਾ ਦੇਵੀ ਹਾਜ਼ਰ ਸਨ।

No comments:

Post a Comment