ਬਿਲਗਾ: ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਥੰਮ੍ਹਣਵਾਲ ਯੂਨਿਟ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨੌਜਵਾਨਾਂ ਵਲੋਂ 20 ਅਗਸਤ 2025 ਨੂੰ ਐੱਸਡੀਐੱਮ ਫਿਲੌਰ ਰਾਹੀਂ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੇ ਮਸਲਿਆਂ ਉੱਪਰ ਦਿੱਤੇ ਜਾਣ ਵਾਲੇ ਮੰਗ ਪੱਤਰ ਮੌਕੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਹਾਜ਼ਰ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਅਤੇ ਤਹਿਸੀਲ ਸਕੱਤਰ ਸੁਨੀਲ ਭੈਣੀ ਨੇ ਕਿਹਾ ਕਿ ਨੌਜਵਾਨਾਂ ਦੀਆਂ ਮੁੱਖ ਮੰਗਾਂ ਨੂੰ ਸਰਕਾਰ ਅੱਗੇ ਪਹੁੰਚਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ, ਸਿੱਖਿਆ, ਖੇਡਾਂ ਅਤੇ ਨਸ਼ਾ ਮੁਕਤ ਸਮਾਜ ਵਰਗੇ ਮਸਲਿਆਂ ਦਾ ਹੱਲ੍ਹ ਹੋ ਸਕੇ।
ਉਕਤ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ 28 ਸਤੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤੋਂ ਪਹਿਲਾ ਇਹ ਮੰਗ ਪੱਤਰ ਦਿੱਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਨੌਜਵਾਨਾਂ ਦੀਆਂ ਮੰਗਾਂ ਪ੍ਰਤੀ ਅਸੰਵੇਦਨਸ਼ੀਲਤਾ ਵਿਖਾਈ ਤਾਂ ਪੱਕਾ ਮੋਰਚਾ ਖਟਕੜ੍ਹ ਕਲਾਂ ਦੀ ਧਰਤੀ ‘ਤੇ ਲਗਾਇਆ ਜਾਵੇਗਾ।
No comments:
Post a Comment