Tuesday, 19 August 2025

ਸੰਯੁਕਤ ਕਿਸਾਨ ਮੋਰਚੇ ਦੀ ਸਮਰਾਲਾ ‘ਚ ਹੋਣ ਵਾਲੀ ਮਹਾਂ ਰੈਲੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ

 


ਜਲੰਧਰ: “ਸੰਯੁਕਤ ਕਿਸਾਨ ਮੋਰਚੇ ਵਲੋਂ ਲੁਧਿਆਣਾ ਦੀ ਤਹਿਸੀਲ ਸਮਰਾਲਾ ਦੀ ਦਾਣਾ ਮੰਡੀ ਵਿੱਚ ਕਿਰਤੀ ਕਿਸਾਨਾਂ ਦੀ 24 ਅਗਸਤ ਨੂੰ ਹੋਣ ਵਾਲੀ ਮਹਾਂ ਰੈਲੀ ਲਈ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਮਹਾਂ ਰੈਲੀ ਅਗਲੇ ਸੰਘਰਸ਼ਾਂ ਵਿੱਚ ਨਵੀ ਜਾਨ ਭਰ ਦੇਵੇਗੀ।” ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਇਥੇ ਸਥਿਤ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਸਿੰਘ ਚੀਮਾ ਭਵਨ ਗੜ੍ਹਾ ਤੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਹੇ।

ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋ ਜ਼ਬਰਦਸਤੀ ਲਾਗੂ ਕੀਤੀ ਜਾ ਰਹੀ ਲੈਡ ਪੂਲਿੰਗ ਨੀਤੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਭਾਰੀ ਵਿਰੋਧ ਕਾਰਨ ਸਰਕਾਰ ਵੱਲੋ ਰੱਦ ਕੀਤੇ ਜਾਣ ਤੇ ਸਮਰਾਲਾ ਦੀ ਦਾਣਾ ਮੰਡੀ ਵਿੱਚ ਜੇਤੂ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀ ਤਿਆਰੀ ਸਬੰਧੀ ਸੂਬਾ ਦਫ਼ਤਰ ‘ਤੇ ਪੁੱਜੀਆਂ ਰੀਪੋਰਟਾਂ ਮੁਤਾਬਕ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਹਜ਼ਾਰਾਂ ਕਾਰਕੁੰਨ ਕਾਫ਼ਲੇ ਬੰਨ ਕੇ ਸਮਰਾਲਾ ਦੀ ਦਾਣਾ ਮੰਡੀ ‘ਚ ਪਹੁੰਚਣਗੇ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਇਸ ਰੈਲੀ ਦੀ ਸਫਲਤਾ ਲਈ ਵਿਸ਼ੇਸ ਤੌਰ ਤੇ ਲਾਮਬੰਦੀ ਕੀਤੀ ਜਾ ਰਹੀ ਹੈ। 

ਪ੍ਰੈਸ ਨੂੰ ਜਾਰੀ ਕੀਤੇ ਗਏ ਨੋਟ ਵਿੱਚ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਾਰਿਆਂ ਜ਼ਿਲ੍ਹਿਆਂ ਦੇ ਪਿੰਡਾਂ, ਕਸਬਿਆਂ, ਗਲੀ, ਮੁਹੱਲਿਆਂ ਵਿੱਚ ਮੀਟਿੰਗਾਂ, ਰੈਲੀਆਂ ਕਰਕੇ ਕਿਰਤੀ ਕਿਸਾਨਾਂ ਨੂੰ ਇਸ ਮਹਾਂ ਰੈਲੀ ਵਿੱਚ ਸ਼ਾਮਲ ਕਰਵਾਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਹ ਮਹਾ ਰੈਲੀ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ।

No comments:

Post a Comment