ਰਾਮਪੁਰਾ: ਇਥੋਂ ਦੇ ਬੀਡੀਪੀਓ ਦਫ਼ਤਰ ਅੱਗੇ ਮਨਰੇਗਾ ਮਜ਼ਦੂਰਾਂ ਨੇ ਧਰਨਾ ਲਗਾ ਕੇ ਨਰੇਗਾ ਦਾ ਕੰਮ ਲੈਣ ਲਈ ਅਰਜ਼ੀਆਂ ਦਿੱਤੀਆਂ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਨੰਦਗੜ, ਮੱਖਣ ਸਿੰਘ ਪੂਹਲੀ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਮਨਰੇਗਾ ਦਾ ਕੰਮ ਬੰਦ ਪਿਆ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਮਨਰੇਗਾ ਸਕੀਮ ਤਹਿਤ ਕੀਤੇ ਕੰਮ ਦੇ ਪੈਸੇ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਨਰੇਗਾ ਮਜ਼ਦੂਰਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ।
ਇਸ ਰੋਸ ਦੇ ਚਲਦਿਆਂ ਹੀ ਰਾਮਪੁਰਾ ਪਿੰਡ ਦੇ ਨਰੇਗਾ ਮਜ਼ਦੂਰਾਂ ਨੇ ਬੀਡੀਪੀਓ ਦਫ਼ਤਰ ਧਰਨਾ ਦਿੱਤਾ ਅਤੇ ਅਰਜ਼ੀਆਂ ਦੇ ਕੇ ਕੰਮ ਦੀ ਮੰਗ ਕੀਤੀ।
No comments:
Post a Comment