ਮੁਕੰਦਪੁਰ: ਮਨਰੇਗਾ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਾਨਖਾਨਾ ਦੀ ਇਕਾਈ ਦੀ ਚੋਣ ਕਰਵਾਈ ਗਈl ਇਹ ਚੋਣ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਜਗਤਪੁਰ, ਹਰੀਬਿਲਾਸ, ਜਸਵੀਰ ਸਿੰਘ ਮੋਰੋਂ ਦੀ ਅਗਵਾਈ ਵਿੱਚ ਕੀਤੀ ਗਈl ਸਰਬਸੰਮਤੀ ਨਾਲ ਕੀਤੀ ਗਈ ਚੋਣ ‘ਚ ਪਿੰਡ ਖਾਨਖਾਨਾ ਦੀ ਇਕਾਈ ਦੇ ਪ੍ਰਧਾਨ ਅਮਰਜੀਤ ਕੌਰ, ਮੀਤ ਪ੍ਰਧਾਨ ਚਰਨ ਕੌਰ ਅਤੇ
ਊ਼ਸ਼ਾ ਰਾਣੀ, ਸਕੱਤਰ ਸੁਖਵਿੰਦਰ ਕੌਰ, ਸਹਾਇਕ ਸਕੱਤਰ ਸ੍ਰੀਮਤੀ ਬੇਬੀ, ਵਿੱਤ ਸਕੱਤਰ ਸੀਮਾ, ਜਥੇਬੰਧਕ ਸਕੱਤਰ ਮਹਿੰਦਰ ਪਾਲ, ਪ੍ਰੈਸ ਸਕੱਤਰ ਸ਼ਾਦੀ ਲਾਲ ਦੀ ਚੁਣੇ ਗਏ।
ਇਸ ਮੌਕੇ ਬੁਲਾਰਿਆਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਗਨਰੇਗਾ ਵਰਕਰਾਂ ਦੀ ਦਿਹਾੜੀ ਵਿੱਚ ਵਾਧਾ ਕਰਕੇ 700 ਰੁਪਏ ਕੀਤਾ ਜਾਵੇl ਕੰਮ ਸਾਰਾ ਸਾਲ ਮੁਹੱਈਆ ਕਰਵਾਇਆ ਜਾਵੇl ਫਰੀ ਮੈਡੀਕਲ ਸਹੂਲਤਾਂ ਦਿੱਤੀਆਂ ਜਾਣl ਵਰਕਰਾਂ ਦਾ ਬੀਮਾ ਕਰਵਾਇਆ ਜਾਵੇl ਕੋਆਪਰੇਟਿਵ ਸੋਸਾਇਟੀਆਂ ਵਲੋਂ ਮਜ਼ਦੂਰਾਂ ਨੂੰ ਨੋਟਿਸ ਭੇਜਣੇ ਬੰਦ ਕੀਤੇ ਜਾਣ। ਮਗਨਰੇਗਾ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਹਿੱਤ 28 ਅਗਸਤ 2025 ਨੂੰ ਤਹਿਸੀਲ ਪੱਧਰ ‘ਤੇ ਬੰਗਾ ਵਿਖੇ ਮੰਗ ਪੱਤਰ ਭੇਜ ਕੇ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾl
No comments:
Post a Comment