ਖਡੂਰ ਸਹਿਬ: ਮੰਡ/ਬੇਟ ਏਰੀਆ ਤੇ ਅਬਾਦਕਾਰ ਸੰਘਰਸ਼ ਕਮੇਟੀ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਹੜ੍ਹ ਪੀੜਤ ਲੋਕਾਂ ਲਈ ਫੌਰੀ ਕਾਰਜ ਕਰਨ ਦੀ ਮੰਗ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ।
ਇਸ ਦੀ ਅਗਵਾਈ ਮਨਜੀਤ ਸਿੰਘ ਬੱਗੂ ਕੋਟ, ਦਾਰਾ ਸਿੰਘ ਮੁੰਡਾ ਪਿੰਡ, ਝਿਲਮਿਲ ਸਿੰਘ ਬਾਣੀਆ, ਮਾ ਗੁਰਮੀਤ ਸਿੰਘ ਜਲਾਲਾਬਾਦ ਆਦਿ ਆਗੂਆਂ ਨੇ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਬਿਆਸ ਦਰਿਆ ਵਿੱਚ ਪਾਣੀ ਛੱਡਣ ਨਾਲ ਤਹਿਸੀਲ ਖਡੂਰ ਸਹਿਬ ਦੇ ਦਰਜਨਾਂ ਪਿੰਡ ਅਤੇ ਜ਼ਿਲ੍ਹੇ ਦੇ ਸੈਕੜੇ ਪਿੰਡ ਹੜਾਂ ਦੀ ਮਾਰ ਹੇਠ ਹਨ। ਹੜ੍ਹ ਪੀੜਤ ਲੋਕਾਂ ਨੂੰ ਫੌਰੀ ਰਾਹਤ ਦੀ ਲੋੜ ਹੈ, ਜੋ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਹੜ੍ਹ ਪੀੜ੍ਹਤਾਂ ਲਈ ਰਾਸ਼ਨ, ਸਾਫ ਪਾਣੀ, ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮੁਖਤਾਰ ਸਿੰਘ ਮੱਲਾ ਨੇ ਕਿਹਾ ਕੇ ਕਿਸਾਨਾਂ ਦੀਆਂ ਫਸਲਾਂ ਲਈ ਪੰਜਾਹ ਹਜਾਰ ਪ੍ਰਤੀ ਏਕੜ ਅਤੇ ਮਜ਼ਦੂਰਾਂ ਲਈ ਵੀ ਯੋਗ ਮੁਆਵਜੇ ਦਾ ਪ੍ਰਬੰਧ ਕੀਤਾ ਜਾਵੇ।
ਐੱਸਡੀਐੱਮ ਦਫ਼ਤਰ ਵਿਖੇ ਤਹਿਸੀਲਦਾਰ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਹੜ੍ਹਾਂ ਦੀ ਪੱਕੀ ਰੋਕਥਾਮ ਲਈ ਦਰਿਆਵਾਂ ਦਾ ਨਹਿਰੀ ਕਰਨ ਕੀਤਾ ਜਾਵੇ, ਹੜ੍ਹ ਪੀੜਤ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ। ਅਬਾਦਕਾਰ ਕਿਸਾਨਾਂ ਅਤੇ ਮੌਕੇ ਦੀ ਗਿਰਦਾਵਰੀ ਕਰਕੇ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਮਜ਼ਦੂਰਾਂ ਲਈ ਪ੍ਰਤੀ ਪਰਿਵਾਰ ਦਸ ਹਜਾਰ ਰੁਪਏ ਦਿੱਤੇ ਜਾਣ। ਅਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਖੰਡ ਮਿੱਲ ਸੇਰੋਂ ਨੂੰ ਚਾਲੂ ਕੀਤਾ ਜਾਵੇ, ਹੜ੍ਹ ਪੀੜ੍ਹਤ ਕਿਸਾਨਾਂ ਮਜ਼ਦੂਰਾਂ ਦੇ ਕਰਜੇ ਮੁਆਫ ਕੀਤੇ ਜਾਣ।
ਧਰਨਾਕਾਰੀਆ ਨੂੰ ਹੋਰਨਾਂ ਤੋਂ ਇਲਾਵਾ ਚਰਨ ਸਿੰਘ ਸਰਪੰਚ, ਬਲਜੀਤ ਸਿੰਘ, ਗੁਰਦੀਪ ਸਿਘ ਮੁੰਡਾ ਪਿੰਡ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸੁਖਵਿੰਦਰ ਸਿੰਘ ਰਾਜੂ ਕੋਟ, ਗੁਰਦੀਪ ਸਿੰਘ ਮੁੰਡਾ ਪਿੰਡ ਗੁਰਭੇਜ ਸਿੰਘ ਮੁੰਡਾ ਪਿੰਡ, ਸਤਨਾਮ ਸਿੰਘ ਬਾਣੀਆ, ਬਖਸ਼ੀਸ਼ ਸਿੰਘ ਬਾਣੀਆ, ਕੁਲਦੀਪ ਸਿੰਘ ਧਰਮ ਸਿੰਘ, ਮੁੰਡਾ ਪਿੰਡ, ਲਖਵਿੰਦਰ ਸਿੰਘ, ਪਰਮਜੀਤ ਸਿੰਘ ਬਾਣੀਆ, ਨਰੰਜਨ ਸਿੰਘ ਕੋਟ ਆਦਿ ਆਗੂ ਹਾਜ਼ਰ ਸਨ।
No comments:
Post a Comment